Monday, July 8, 2024
HomePunjabi NewsNEET ਦੇ 1563 ਉਮੀਦਵਾਰਾਂ ਦੀ 23 ਜੂਨ ਨੂੰ ਹੋਵੇਗੀ ਦੁਬਾਰਾ ਪ੍ਰੀਖਿਆ

NEET ਦੇ 1563 ਉਮੀਦਵਾਰਾਂ ਦੀ 23 ਜੂਨ ਨੂੰ ਹੋਵੇਗੀ ਦੁਬਾਰਾ ਪ੍ਰੀਖਿਆ

ਪ੍ਰੀਖਿਆ ’ਚ ਗੜਬੜੀਆਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਨਵੀਂ ਦਿੱਲੀ/ਬਿਊਰੋ ਨਿਊਜ਼  : ਭਾਰਤ ’ਚ ਨੀਟ ਦੀ ਪ੍ਰੀਖਿਆ ਵਿਚ ਗੜਬੜੀਆਂ ਨੂੰ ਲੈ ਕੇ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੀਟ-ਯੂਜੀ 2024 ਦੇ 1563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ ਦਾ ਐੱਨਟੀਏ (ਨੈਸ਼ਨਲ ਟੈਸਟਿੰਗ ਏਜੰਸੀ) ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ ਤੇ ਜਿਨ੍ਹਾਂ 1563 ਵਿਦਿਆਰਥੀਆਂ ਨੂੰ ਗ੍ਰੇਸ ਅੰਕ ਦਿੱਤੇ ਗਏ ਸਨ, ਉਨ੍ਹਾਂ ਨੂੰ 23 ਜੂਨ ਨੂੰ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ।

ਇਸ ਦੌਰਾਨ ਕੇਂਦਰ ਸਰਕਾਰ ਵਲੋਂ ਇਹ ਵੀ ਦੱਸਿਆ ਗਿਆ ਕਿ ਮੁੜ ਲਈ ਗਈ ਪ੍ਰੀਖਿਆ ਦਾ ਨਤੀਜਾ 30 ਜੂਨ ਨੂੰ ਆਵੇਗਾ ਅਤੇ ਐੱਮਬੀਬੀਐੱਸ, ਬੀਡੀਐਸ ਅਤੇ ਹੋਰ ਕੋਰਸਾਂ ਵਿੱਚ ਦਾਖ਼ਲੇ ਲਈ ਕਾਉਂਸਲਿੰਗ 6 ਜੁਲਾਈ ਤੋਂ ਸ਼ੁਰੂ ਹੋਵੇਗੀ। ਦੂਜੇ ਪਾਸੇ ਅਦਾਲਤ ਨੇ ਕਿਹਾ ਕਿ ਪ੍ਰੀਖਿਆ ਵਿੱਚ ਧਾਂਦਲੀ ਦੇ ਆਰੋਪਾਂ ਦੇ ਮੱਦੇਨਜ਼ਰ ਇਸ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਸਮੇਤ ਸਾਰੀਆਂ ਪਟੀਸ਼ਨਾਂ ਦੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

ਉਧਰ ਦੂਜੇ ਪਾਸੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਪੇਪਰ ਲੀਕ ਦੇ ਆਰੋਪਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਇਸਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੇ ਐਨ.ਟੀ.ਏ. ’ਤੇ ਭਿ੍ਰਸ਼ਟਾਚਾਰ ਦੇ ਆਰੋਪਾਂ ਨੂੰ ਨਕਾਰ ਦਿੱਤਾ ਹੈ।  

RELATED ARTICLES

Most Popular

Recent Comments