More
    HomePunjabi Newsਜਲੰਧਰ ਪੱਛਮੀ ਜ਼ਿਮਨੀ ਚੋਣ ਲਈ 16 ਉਮੀਦਵਾਰ ਮੈਦਾਨ ਵਿੱਚ

    ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 16 ਉਮੀਦਵਾਰ ਮੈਦਾਨ ਵਿੱਚ

    ਸੱਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

    ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣੀ ਹੈ ਅਤੇ ਇਸ ਲਈ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਅਤੇ ਪੜਤਾਲ ਦੌਰਾਨ 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ।

    ਇਸ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ ਲਾਖਾ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਕਾਂਗਰਸ ਪਾਰਟੀ ਦੇ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

    ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ ਸ਼ਟਰਾਂ ਵਾਲਾ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ ਦੇ ਨਾਮਜ਼ਦਗੀ ਪਰਚੇ ਵੀ ਸਹੀ ਪਾਏ ਹਨ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣੀ ਹੈ ਅਤੇ ਨਤੀਜੇ 13 ਜੁਲਾਈ ਨੂੰ ਆਉਣੇ ਹਨ।  

    RELATED ARTICLES

    Most Popular

    Recent Comments