ਅੱਜ ਅੰਮ੍ਰਿਤਸਰ ਵਿੱਚ ਡੀਸੀ ਦਫ਼ਤਰ ਅੱਗੇ ਸ਼ਹਿਰ ਅਤੇ ਪਿੰਡਾਂ ਦੇ 1800 ਡਿਪੂ ਹੋਲਡਰ ਹੜਤਾਲ ’ਤੇ ਬੈਠ ਗਏ। ਉਨ੍ਹਾਂ ਪੰਜਾਬ ਸਰਕਾਰ ਦੀ ਘਰ-ਘਰ ਰਾਸ਼ਨ ਸਕੀਮ ਨੂੰ ਨਾਕਾਮ ਦੱਸਦਿਆਂ ਬਾਇਓਮੀਟ੍ਰਿਕ ਮਸ਼ੀਨਾਂ ਦੀ ਮੰਗ ਕੀਤੀ ਅਤੇ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ਕਰਨ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਧਰਨੇ ਤੋਂ ਬਾਅਦ ਡੀਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਇੱਕ ਹਫ਼ਤੇ ਵਿੱਚ ਬਾਇਓਮੀਟ੍ਰਿਕ ਮਸ਼ੀਨਾਂ ਉਨ੍ਹਾਂ ਨੂੰ ਦਿੱਤੀਆਂ ਜਾਣ।
ਅੰਮ੍ਰਿਤਸਰ ਵਿੱਚ ਡੀਸੀ ਦਫ਼ਤਰ ਅੱਗੇ ਸ਼ਹਿਰ ਅਤੇ ਪਿੰਡਾਂ ਦੇ 1800 ਡਿਪੂ ਹੋਲਡਰਾਂ ਨੇ ਕੀਤੀ ਹੜਤਾਲ
RELATED ARTICLES