ਜਲੰਧਰ: ਜਲੰਧਰ ਵਿੱਚ 1984 ਦੇ ਦਿੱਲੀ ਦੰਗਾ ਪੀੜਤਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪੀੜਤ ਪਰਿਵਾਰਾਂ ਅਤੇ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਨੂੰ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰਨ ਲਈ 15 ਦਿਨਾਂ ਦਾ ਸਖ਼ਤ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਿੱਥੇ ਸਮੇਂ ਅੰਦਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਮਰਨ ਵਰਤ (ਭੁੱਖ ਹੜਤਾਲ) ਸ਼ੁਰੂ ਕਰਨਗੇ।
ਬ੍ਰੇਕਿੰਗ: ਜਲੰਧਰ ‘ਚ 1984 ਦੰਗਾ ਪੀੜਤਾਂ ਦਾ ਮੋਰਚਾ, ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ, ਨਹੀਂ ਤਾਂ ਸੀਐਮ ਹਾਊਸ ਮੂਹਰੇ ਮਰਨ ਵਰਤ
RELATED ARTICLES


