ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਵਿੱਚ ਸਵਾਰ ਸਾਰੇ 240 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਲੋਕ ਬਚ ਗਏ। ਨਿਊਜ਼ ਏਜੰਸੀ ਏਪੀ ਨੇ ਗੁਜਰਾਤ ਪੁਲਿਸ ਕਮਿਸ਼ਨਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਏਅਰ ਇੰਡੀਆ ਦੀ ਉਡਾਣ ਨੰਬਰ ਏਆਈ-171 ਅਹਿਮਦਾਬਾਦ ਤੋਂ ਲੰਡਨ ਜਾ ਰਹੀ ਸੀ। ਇਸ ਵਿੱਚ ਕੁੱਲ 230 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲੀ ਅਤੇ ਇੱਕ ਕੈਨੇਡੀਅਨ ਨਾਗਰਿਕ ਸ਼ਾਮਲ ਸੀ। ਬਾਕੀ 12 ਚਾਲਕ ਦਲ ਦੇ ਮੈਂਬਰ ਸਨ।
ਏਅਰ ਇੰਡੀਆ ਕ੍ਰੈਸ਼ ਵਿੱਚ 2 ਯਾਤਰੀਆਂ ਦੀ ਬਚੀ ਜਾਨ, 240 ਦੀ ਮੌਤ
RELATED ARTICLES