ਲੁਧਿਆਣਾ ਦੇ 2 ਸਕੂਲਾਂ ਦੇ 20 ਵਿਦਿਆਰਥੀ ਨਿਕਲੇ ਕੋਰੋਨਾ ਪਾਜ਼ਿਟਿਵ, ਸਕੂਲ ਨੂੰ ਕੀਤਾ ਗਿਆ ਬੰਦ

ਸਕੂਲ ਖੋਲ੍ਹਣੇ ਦੇ ਪੰਜਾਬ ਸਰਕਾਰ ਦੇ ਫੈਸਲੇ ਆਮ ਲੋਕਾਂ ਤੇ ਭਾਰੀ ਪੈ ਰਹੇ ਹਨ। ਇਸੇ ਦੇ ਚਲਦੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਵਿੱਦਿਅਕ ਅਦਾਰਿਆਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਅਗਾਉਂ ਬਚਾਅ ਲਈ ਟੈਸਟਿੰਗ ਸ਼ੁਰੂ ਕੀਤੀ ਗਈ ਹੈ। ਸਿਹਤ ਵਿਭਾਗ ਵਲੋਂ ਕੀਤੀ ਗਈ ਰੈਪਿਡ ਟੈਸਟਿੰਗ ਦੌਰਾਨ ਲੁਧਿਆਣਾ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧੇਵਾਲ ਦੇ 8 ਜਦਕਿ ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਲੁਧਿਆਣਾ ਦੇ 12ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ।

ਇਕ ਹੋਰ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਉਕਤ ਦੋਵੇਂ ਸਕੂਲ 24 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ ਜਦ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਜਾਂਚ ਦੀ ਪ੍ਰਕਿਰਿਆ ਉਕਤ ਸਕੂਲਾਂ ਵਿਚ ਚੱਲਦੀ ਰਹੇਗੀ। ਸੋਚਣ ਵਾਲੀ ਗੱਲ ਇਹ ਹੈ ਕਿ ਆਖਿਰ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਿਉਂ ਹੋ ਰਿਹਾ ਹੈ । ਕੀ ਤੁਹਾਨੂੰ ਲਗਦਾ ਹੈ ਕਿ ਸਕੂਲ ਬੰਦ ਕਰ ਦਿਤੇ ਜਾਣੇ ਚਾਹੀਦੇ ਹਨ।

MUST READ