ਲੋਕ ਸਭਾ ਚੋਣਾਂ ਦਾ ਬਿਗਲ ਵਧ ਚੁੱਕਿਆ ਹੈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੱਲ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।
ਉਹਨਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 ਨਿਰਧਾਰਿਤ ਕੀਤੀ ਗਈ ਹੈ