ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਅਤੇ ਚੋਣਾਂ 21 ਦਸੰਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮ ਅਤੇ 44 ਨਗਰ ਕੌਂਸਲ ਚੋਣਾਂ ਦੇ ਲਈ ਅੱਜ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਇਸ ਨੂੰ ਲੈ ਕੇ ਸੂਬੇ ਦੇ ਚੋਣ ਕਮਿਸ਼ਨ ਵਲੋਂ 22 ਆਈ.ਏ.ਐਸ. ਅਧਿਕਾਰੀਆਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 5 ਅਫਸਰਾਂ ਨੂੰ ਨਗਰ ਨਿਗਮ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਬਾਕੀ ਅਫਸਰਾਂ ਨੂੰ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰ ਦੇ ਤੌਰ ’ਤੇ ਤੈਨਾਤ ਕੀਤਾ ਗਿਆ ਹੈ। ਇਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੀ ਜ਼ਿੰਮੇਵਾਰੀ ਵੀ ਸੰਭਾਲ ਲਈ ਹੈ।
ਸੂਬੇ ਦੇ ਚੋਣ ਕਮਿਸ਼ਨ ਵਲੋਂ ਕਿਹਾ ਗਿਆ ਹੈ ਕਿ ਇਹ ਸਾਰੇ ਅਧਿਕਾਰੀ ਕਾਨੂੰਨ ਵਿਵਸਥਾ ਅਤੇ ਚੋਣਾਂ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿਚ ਨਿਗਮ ਚੋਣਾਂ ਹੋਣੀਆਂ ਹਨ ਅਤੇ ਸੂਬੇ ’ਚ 44 ਨਗਰ ਕੌਂਸਲਾਂ ਲਈ ਵੀ ਚੋਣ ਹੋਣੀ ਹੈ।