More
    HomePunjabi Newsਪੰਜਾਬ ’ਚ ਲਿੰਕ ਸੜਕਾਂ ਲਈ 2436 ਕਰੋੜ ਰੁਪਏ ਮਨਜੂਰ

    ਪੰਜਾਬ ’ਚ ਲਿੰਕ ਸੜਕਾਂ ਲਈ 2436 ਕਰੋੜ ਰੁਪਏ ਮਨਜੂਰ

    ਨਾਬਾਰਡ ਤੋਂ 1800 ਕਰੋੜ ਰੁਪਏ ਦਾ ਲਿਆ ਜਾਵੇਗਾ ਕਰਜ਼ਾ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਖਸਤਾ ਹਾਲਤ ਲਿੰਕ ਸੜਕਾਂ ਦੀ ਮੁਰੰਮਤ ਦਾ ਰਾਹ ਪੱਧਰਾ ਹੋ ਗਿਆ ਹੈ ਤੇ ਇਸ ਮਕਸਦ ਲਈ ਨਾਬਾਰਡ ਤੋਂ 1800 ਕਰੋੜ ਰੁਪਏ ਦਾ ਕਰਜ਼ਾ ਲੈਣ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਨਵੇਂ ਸਾਲ ਦੇ ਪਹਿਲੇ ਮਹੀਨੇ ’ਚ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ।

    ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਹਫਤੇ ਪਹਿਲਾਂ ਉੱਚ ਪੱਧਰੀ ਮੀਟਿੰਗ ’ਚ ਲਿੰਕ ਸੜਕਾਂ ਦੀ ਮੁਰੰਮਤ ਤੇ ਅਪਗ੍ਰੇਡੇਸ਼ਨ ਲਈ 2436 ਕਰੋੜ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਵਿੱਤ ਵਿਭਾਗ ਵੱਲੋਂ ਨਾਬਾਰਡ ਤੋਂ ਲਏ ਜਾਣ ਵਾਲੇ ਕਰਜ਼ੇ ਲਈ ਸਰਕਾਰੀ ਗਾਰੰਟੀ ਦੇ ਦਿੱਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ 2436 ਕਰੋੜ ਰੁਪਏ ਦੀ ਰਾਸ਼ੀ ਨਾਲ 13,400 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਣੀ ਹੈ।  

    RELATED ARTICLES

    Most Popular

    Recent Comments