ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਿੱਚ ਗਰੀਬ ਬੱਚਿਆਂ ਲਈ 25% ਕੋਟਾ ਲਾਗੂ ਕਰਨ ਲਈ ਇੱਕ ਨਵਾਂ ਆਨਲਾਈਨ ਪੋਰਟਲ ਲਾਂਚ ਕੀਤਾ ਹੈ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਿੱਖਿਆ ਵਿਭਾਗ ਨੇ ਸਾਰੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਨੂੰ 12 ਜਨਵਰੀ, 2026 ਤੱਕ ਰਜਿਸਟ੍ਰੇਸ਼ਨ ਕਰਨ ਦੇ ਹੁਕਮ ਦਿੱਤੇ ਹਨ। ਇਹ ਨਿਯਮ 2026-27 ਦੇ ਸੈਸ਼ਨ ਤੋਂ ਲਾਗੂ ਹੋਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ‘ਤੇ ਜੁਰਮਾਨਾ ਅਤੇ ਮਾਨਤਾ ਰੱਦ ਹੋ ਸਕਦੀ ਹੈ।
ਬ੍ਰੇਕਿੰਗ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ‘ਚ ਗਰੀਬ ਬੱਚਿਆਂ ਲਈ 25% ਕੋਟਾ ਲਾਗੂ
RELATED ARTICLES


