26 ਭਾਰਤ ਬੰਦ ਦਾ ਐਲਾਨ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਹੋ ਸਕਦੀ ਆਵਾਜਾਈ ਪ੍ਰਭਾਵਿਤ
ਪੰਜਾਬੀ ਡੈਸਕ:- ਪੰਜਾਬ ਦੀ ਸਰਕਾਰ ਵਲੋਂ ਕਿਸਾਨਾਂ ਦਾ ਸਮਰਥਨ ਲਗਾਤਾਰ ਜਾਰੀ ਹੈ ਅਤੇ ਸ਼ੁਰੂ ਤੋਂ ਹੀ ਨਵੇਂ ਲਿਆਂਦੇ ਖੇਤੀ ਕਾਨੂੰਨਾਂ ਦੀ ਕਾਂਗਰਸ ਸਰਕਾਰ ਵਲੋਂ ਨਿਖੇਪੀ ਕੀਤੀ ਜਾ ਰਹੀ ਹੈ। ਇਸ ਅੰਦੋਲਨ ਦੀ ਅਗਲੀ ਲੜੀ ‘ਚ 26 ਮਾਰਚ, ਸ਼ੁਕਰਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੋਰਾਨ ਪੰਜਾਬ ‘ਚ ਅਤੇ ਪੰਜਾਬ ਤੋਂ ਦੂਜੇ ਸੂਬਿਆਂ, ਹਰਿਆਣਾ, ਰਾਜਸਥਾਨ, ਹਿਮਾਚਲ ਨੂੰ ਜਾਉਣ ਵਾਲੀ ਬਸ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ।

ਜਦੋਂਕਿ ਕਿਸਾਨ ਲੀਡਰਾਂ ਵਲੋਂ ਐਲਾਨਿਆ ਜਾ ਚੁੱਕਾ ਹੈ ਕਿ, 26 ਨੂੰ ਸਵੇਰੇ 6 ਵਜੇ ਤੋਂ ਸ਼ਾਮ ਨੂੰ 6 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਰਮਿਆਨ ਆਮ ਜਨ-ਜੀਵਨ ਪ੍ਰਭਾਵਿਤ ਨਹੀਂ ਹੋਣੇਗਾ। ਉਹ ਕੀਤੇ ਵੀ ਆਪਣੇ ਸਾਧਨਾ ਰਾਹੀਂ ਜਾ ਸਕਣਗੇ ਪਰ ਸਰਕਾਰੀ ਬਸਾਂ ਅਤੇ ਰੇਲ ਗੱਡੀਆਂ ਨੂੰ ਜਰੂਰ ਰੋਕਿਆ ਜਾਵੇਗਾ ਤਾਂ ਜੋ ਸਰਕਾਰ ਦੀ ਨੀਂਦ ਖੁੱਲ੍ਹ ਸਕੇ।