ਅਯੁੱਧਿਆ ‘ਚ ਨਵੇਂ ਬਣੇ ਰਾਮ ਮੰਦਰ ‘ਚ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਅਗਲੇ ਦਿਨ ਮੰਗਲਵਾਰ ਦੁਪਹਿਰ ਨੂੰ ਕਰੀਬ ਢਾਈ ਤੋਂ ਤਿੰਨ ਲੱਖ ਸ਼ਰਧਾਲੂ ਉਨ੍ਹਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਇੰਨੀ ਹੀ ਗਿਣਤੀ ‘ਚ ਸ਼ਰਧਾਲੂ ਦਰਸ਼ਨਾਂ ਦੀ ਉਡੀਕ ਕਰ ਰਹੇ ਹਨ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੂਚਨਾ ਨਿਰਦੇਸ਼ਕ ਸ਼ਿਸ਼ਿਰ ਨੇ ਕਿਹਾ, “ਦੁਪਹਿਰ ਤੱਕ ਢਾਈ ਤੋਂ ਤਿੰਨ ਲੱਖ ਸ਼ਰਧਾਲੂ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਉਨੇ ਹੀ ਸ਼ਰਧਾਲੂ ਬਾਕੀ ਹਨ।
ਅਯੁੱਧਿਆ ‘ਚ ਅੱਜ 3 ਲੱਖ ਸ਼ਰਧਾਲੂਆਂ ਨੇ ਟੇਕਿਆ ਮੱਥਾ, ਜੈ ਸ਼੍ਰੀ ਰਾਮ ਦੇ ਨਾਅਰਿਆਂ ਨਾਲ ਗੂੰਜਿਆ ਸ਼ਹਿਰ
RELATED ARTICLES