More
    HomePunjabi Newsਮੋਗਾ ਨਾਲ ਸਬੰਧਤ ਇਕ ਹੀ ਪਰਿਵਾਰ ਦੇ 4 ਵਿਅਕਤੀਆਂ ਦੀ ਸੜਕ ਹਾਦਸੇ...

    ਮੋਗਾ ਨਾਲ ਸਬੰਧਤ ਇਕ ਹੀ ਪਰਿਵਾਰ ਦੇ 4 ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਗਈ ਜਾਨ

    ਰਾਜਸਥਾਨ ਦੇ ਸ੍ਰੀਗੰਗਾਨਗਰ ’ਚ ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ

    ਮੋਗਾ/ਬਿਊਰੋ ਨਿਊਜ਼ : ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਸੜਕ ਹਾਦਸੇ ਦੌਰਾਨ ਜਾਨ ਚਲੇ ਗਈ ਹੈ ਅਤੇ ਇਕ ਮਹਿਲਾ ਗੰਭੀਰ ਹਾਲਤ ਵਿਚ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਸ੍ਰੀਗੰਗਾਨਗਰ ਨੇੜੇ ਉਸ ਸਮੇਂ ਹੋਇਆ, ਜਦੋਂ ਇਹ ਪਰਿਵਾਰ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਮੋਗਾ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਬੱਸ ਨੇ ਇਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।

    ਇਹ ਟੱਕਰ ਏਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਖਤਮ ਹੀ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਇਆ ਇਹ ਪਰਿਵਾਰ ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਨਾਲ ਸਬੰਧਤ ਦੱਸਿਆ ਗਿਆ ਹੈ। ਇਸ ਹਾਦਸੇ ਕਾਰਨ ਬੱਸ ਵਿਚ ਸਵਾਰ ਕੁਝ ਵਿਅਕਤੀਆਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

    RELATED ARTICLES

    Most Popular

    Recent Comments