More
    HomePunjabi Newsਕੋਟਕਪੂਰਾ ਨੇੜੇ ਭਿਆਨਕ ਸੜਕ ਹਾਦਸੇ ਦੌਰਾਨ 5 ਮੌਤਾਂ; ਰਾਤ ਕਰੀਬ 2 ਵਜੇ...

    ਕੋਟਕਪੂਰਾ ਨੇੜੇ ਭਿਆਨਕ ਸੜਕ ਹਾਦਸੇ ਦੌਰਾਨ 5 ਮੌਤਾਂ; ਰਾਤ ਕਰੀਬ 2 ਵਜੇ ਵਾਪਰਿਆ ਹਾਦਸਾ

    ਚੰਡੀਗੜ੍ਹ/ਬਿਊਰੋ ਨਿਊਜ਼ : ਫਰੀਦਕੋਟ ਦੇ ਕਸਬਾ ਕੋਟਕਪੂਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਚ 5 ਵਿਅਕਤੀਆਂ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਰਾਤ ਸਮੇਂ ਕਰੀਬ 2 ਵਜੇ ਟਾਟਾ ਏਸ ਅਤੇ ਟਰਾਲੇ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ ਹੈ। ਦੱਸਿਆ ਗਿਆ ਕਿ ਟਾਟਾ ਏਸ ਵਿਚ ਸਵਾਰ 11 ਵਿਅਕਤੀ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਇਨ੍ਹਾਂ ਦੀ ਗੱਡੀ ਦੀ ਟੱਕਰ ਟਰਾਲੇ ਨਾਲ ਹੋ ਗਈ। ਜਿਸ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

    ਮਿ੍ਤਕਾਂ ਵਿਚ ਦੋ ਮਹਿਲਾਵਾਂ ਵੀ ਸ਼ਾਮਲ ਹਨ। ਸੜਕ ਹਾਦਸੇ ਦਾ ਸ਼ਿਕਾਰ ਹੋਏ ਇਹ ਵਿਅਕਤੀ ਪਿੰਡ ਮਰਾੜ ਦੇ ਰਹਿਣ ਵਾਲੇ ਸਨ। ਇਹ ਹਾਦਸਾ ਏਨਾ ਭਿਆਨਕ ਸੀ ਕਿ ਟਾਟਾ ਏਸ ਦੇ ਦੋ ਟੁਕੜੇ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸੜਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦੀ ਖਬਰ ਵੀ ਲਈ ਹੈ।

    RELATED ARTICLES

    Most Popular

    Recent Comments