ਚੰਡੀਗੜ੍ਹ ਨਗਰ ਨਿਗਮ ਵਿੱਚ ਸੋਮਵਾਰ ਨੂੰ ਵਿੱਤ ਅਤੇ ਠੇਕਾ ਕਮੇਟੀ (F&CC) ਦੇ 5 ਮੈਂਬਰਾਂ ਦੀ ਚੋਣ ਹੋਈ। ‘ਆਪ’ ਕੌਂਸਲਰ ਜਸਵਿੰਦਰ ਕੌਰ, ‘ਆਪ’ ਕੌਂਸਲਰ ਰਾਮਚੰਦਰ ਯਾਦਵ, ਕਾਂਗਰਸੀ ਕੌਂਸਲਰ ਤਰੁਣਾ ਮਹਿਤਾ, ਭਾਜਪਾ ਕੌਂਸਲਰ ਮਹੇਸ਼ਇੰਦਰ ਤੇ ਭਾਜਪਾ ਕੌਂਸਲਰ ਲਖਬੀਰ ਸਿੰਘ ਮੈਂਬਰ ਚੁਣੇ ਗਏ। ਇਸ ਤੋਂ ਪਹਿਲਾਂ ਨਿਗਮ ਹਾਊਸ ਦੀ ਮੀਟਿੰਗ ਦੌਰਾਨ ‘ਆਪ’-ਕਾਂਗਰਸ ਤੇ ਭਾਜਪਾ ਕੌਂਸਲਰਾਂ ਵਿਚਾਲੇ ਜ਼ਬਰਦਸਤ ਧੱਕਾ ਮੁੱਕੀ ਹੋਈ। ਕੌਂਸਲਰਾਂ ਨੂੰ ਵੱਖ ਕਰਨ ਲਈ ਮਾਰਸ਼ਲਾਂ ਨੂੰ ਬੁਲਾਉਣਾ ਪਿਆ।
ਚੰਡੀਗੜ੍ਹ ਨਗਰ ਨਿਗਮ ਵਿੱਚ ਸੋਮਵਾਰ ਨੂੰ ਵਿੱਤ ਅਤੇ ਠੇਕਾ ਕਮੇਟੀ ਦੇ 5 ਮੈਂਬਰਾਂ ਦੀ ਹੋਈ ਚੋਣ
RELATED ARTICLES