More
    HomePunjabi Newsਤਰਨ ਤਾਰਨ ’ਚ ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5...

    ਤਰਨ ਤਾਰਨ ’ਚ ਘਰ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਹੋਈ ਮੌਤ

    ਮਰਨ ਵਾਲਿਆਂ ਪਤੀ-ਪਤਨੀ ਅਤੇ ਤਿੰਨ ਬੱਚੇ ਸ਼ਾਮਲ

    ਤਰਨਤਾਰਨ/ਬਿਊਰੋ ਨਿਊਜ਼ : ਤਰਨਤਾਰਨ ਦੇ ਨੇੜਲੇ ਪਿੰਡ ਪੰਡੋਰੀ ਗੋਲਾ ਵਿਖੇ ਤੜਕਸਾਰ ਇਕ ਘਰ ਦੀ ਛੱਤ ਡਿੱਗਣ ਕਾਰਨ ਘਰ ਵਿਚ ਸੁੱਤੇ ਪਏ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਿਲ ਸਨ। ਘਟਨਾ ਦਾ ਪਤਾ ਲੱਗਣ ’ਤੇ ਪਿੰਡ ਵਾਸੀਆਂ ਨੇ ਮਲਬੇ ਹੇਠਾਂ ਦੱਬੇ ਪੰਜਾਂ ਮੈਂਬਰਾਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

    RELATED ARTICLES

    Most Popular

    Recent Comments