More
    HomePunjabi Newsਪੰਜਾਬ ਭਰ ’ਚ ਮਨਾਇਆ ਗਿਆ 78ਵਾਂ ਅਜ਼ਾਦੀ ਦਿਹਾੜਾ

    ਪੰਜਾਬ ਭਰ ’ਚ ਮਨਾਇਆ ਗਿਆ 78ਵਾਂ ਅਜ਼ਾਦੀ ਦਿਹਾੜਾ

    ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੈਬਨਿਟ ਮੰਤਰੀਆਂ ਨੇ ਵੀ ਲਹਿਰਾਇਆ ਕੌਮੀ ਝੰਡਾ

    ਜਲੰਧਰ/ਬਿਊਰੋ ਨਿਊਜ਼ : ਪੰਜਾਬ ਭਰ ’ਚ ਅੱਜ 78ਵਾਂ ਅਜ਼ਾਦੀ ਦਿਹਾੜਾ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਜਦਕਿ ਸੂਬਾ ਪੱਧਰੀ ਸਮਾਗਮ ਜਲੰਧਰ ਵਿਖੇ ਹੋਇਆ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਹੋਇਆਂ 78 ਸਾਲ ਹੋ ਗਏ ਹਨ ਅਤੇ ਅਜ਼ਾਦੀ ਦਿਹਾੜਾ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਕਿਉਂਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ।

    ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਅਜ਼ਾਦੀ ਮਿਲਣ ਦੇ ਨਾਲ-ਨਾਲ ਪੰਜਾਬ ਨੂੰ ਬਟਵਾਰੇ ਦਾ ਵੀ ਦੁੱਖ ਹੰਢਾਉਣਾ ਪਿਆ ਅਤੇ ਇਹ ਅਜ਼ਾਦੀ ਸਾਨੂੰ ਬਹੁਤ ਮਹਿੰਗੀ ਮਿਲੀ ਹੈ। ਪੰਜਾਬੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਲਈ ਜੋ ਯੋਗਦਾਨ ਦਿੱਤਾ ਉਹ ਬਹੁਤ ਹੀ ਬੇਮਿਸਾਲ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਬਹਾਦੁਰ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ ਅਤੇ ਪੰਜਾਬ ਪੁਲਿਸ ’ਚ 10 ਹਜ਼ਾਰ ਹੋਰ ਮੁਲਾਜ਼ਮ ਭਰਤੀ ਕਰਨ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸਮਾਗਮਾਂ ’ਚ ਕੈਬਨਿਟ ਮੰਤਰੀਆਂ ਅਤੇ ਡਵੀਜ਼ਨਲ ਕਮਿਸ਼ਨਰਾਂ ਅਤੇ ਕਮਿਸ਼ਨਰਾਂ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ।

    RELATED ARTICLES

    Most Popular

    Recent Comments