ਕਰੀਬ 15 ਸਾਲ ਪਹਿਲਾਂ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦੇ ਮਾਮਲੇ ਵਿੱਚ ਸ਼ਾਮਲ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸੀਜੇਐਮ ਐਨਆਰਆਈ ਗਗਨਦੀਪ ਸਿੰਘ ਗਰਗ ਦੀ ਅਦਾਲਤ ਨੇ ਇਹ ਫ਼ੈਸਲਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਖ਼ਿਲਾਫ਼ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਦੋਸ਼ ਸਾਬਤ ਨਾ ਹੋਣ ਮਗਰੋਂ ਲਿਆ ਹੈ।
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਅਵਤਾਰ-ਹੈਨਰੀ ਨੂੰ ਰਾਹਤ, ਅਦਾਲਤ ਨੇ ਹੱਕ ਵਿੱਚ ਸੁਣਾਇਆ ਫੈਸਲਾ
RELATED ARTICLES