ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਬੀਐਸਐਫ ਦੇ ਜਵਾਨਾਂ ਦੇ ਨਾਲ ਪੰਜਾਬ ਹੋਮਗਾਰਡ ਦੇ ਜਵਾਨ ਵੀ ਤਾਇਨਾਤ ਕੀਤੇ ਜਾਣਗੇ। ਦੱਸਿਆ ਗਿਆ ਕਿ ਸਰਹੱਦ ’ਤੇ ਤਾਇਨਾਤ ਕੀਤੇ ਜਾਣ ਵਾਲੇ ਹੋਮਗਾਰਡ ਕਰਮਚਾਰੀ ਦੂਜੀ ਰੱਖਿਆ ਲਾਈਨ ਵਜੋਂ ਕੰਮ ਕਰਨਗੇ।
ਹਰਪਾਲ ਚੀਮਾ ਨੇ ਕਿਹਾ ਕਿ ਇਸ ਲਈ 5 ਹਜ਼ਾਰ ਹੋਮਗਾਰਡ ਜਵਾਨ ਸਰਹੱਦ ’ਤੇ ਤਾਇਨਾਤ ਕੀਤੇ ਜਾਣਗੇ। ਇਸ ਲਈ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨੂੰ ਚੁਣਿਆ ਜਾਵੇਗਾ, ਜਿਨ੍ਹਾਂ ਵਿੱਚ ਪੰਜਾਬ ਦੀ ਰੱਖਿਆ ਕਰਨ ਦਾ ਜਨੂੰਨ ਹੋਵੇ ਅਤੇ ਉਹ ਦੁਸ਼ਮਣਾਂ ’ਤੇ ਤਿੱਖੀ ਨਜ਼ਰ ਰੱਖ ਸਕਦੇ ਹੋਣ।