More
    HomePunjabi News‘ਆਪ’ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ : ਬਾਜਵਾ...

    ‘ਆਪ’ ਨੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦਿਖਾਵੇ ਲਈ ਲਾਈਆਂ : ਬਾਜਵਾ ਦਾ ਆਰੋਪ

    ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਹੋਇਆ ਜੱਗ ਜ਼ਾਹਰ : ਪ੍ਰਤਾਪ ਸਿੰਘ ਬਾਜਵਾ 

    ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ।

    ਇਸ ਗੱਲ ਦਾ ਪ੍ਰਗਟਾਵਾ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤੇ ਜਾਣ ਲਈ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਠੁਕਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਜੱਗਜ਼ਾਹਰ ਹੋ ਗਿਆ ਹੈ।  

    RELATED ARTICLES

    Most Popular

    Recent Comments