ਗੁਰਦਾਸ ਮਾਨ ਅਤੇ ਰਣਜੀਤ ਬਾਵਾ ਨਾਲ ਭੰਗੜਾ ਪਾਉਂਦੇ ਹੋਏ ਨਜ਼ਰ ਆਏ ਮੁੱਖ ਮੰਤਰੀ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੀ ਬੇਟੀ ਨਿਆਮਤ 1 ਸਾਲ ਦੀ ਹੋ ਗਈ ਹੈ। ਬੇਟੀ ਦੇ ਜਨਮ ਦਿਨ ’ਤੇ ਮੁੱਖ ਮੰਤਰੀ ਵੱਲੋਂ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਰਣਜੀਤ ਬਾਵਾ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਗੁਰਦਾਸ ਮਾਨ ਅਤੇ ਰਣਜੀਤ ਬਾਵਾ ਇਕੱਠੇ ਸਟੇਜ ’ਤੇ ਭੰਗੜਾ ਪਾਉਂਦੇ ਹੋਏ ਨਜ਼ਰ ਆਏ, ਜਿਸ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਨਿਆਮਤ ਕੌਰ ਦਾ ਜਨਮ ਦਿਨ ਪਿਛਲੇ ਸਾਲ ਹੋਇਆ ਸੀ ਅਤੇ ਉਸ ਦੇ ਪਹਿਲੇ ਜਨਮ ਦਿਨ ਮੌਕੇ ਪਰਿਵਾਰ ਵੱਲੋਂ ਇਹ ਖੁਸ਼ੀ ਸਾਂਝੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੀ ਬੇਟੀ ਨਾਲ ਬਿਤਾਏ ਪਲਾਂ ਦੀਆਂ ਕੁੱਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਖੁਸ਼ੀ ਜਾਹਿਰ ਕੀਤੀ।