HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸੋਰਠਿ ਮਹਲਾ ੯ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

ਵਿਆਖਿਆ:-ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) । ੧। ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।05-04-25, ਅੰਗ:-634

RELATED ARTICLES

Most Popular

Recent Comments