HomePunjabi NewsLiberal Breakingਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ...

ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਸਲੋਕ ਮ: ੫ ॥ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥

ਵਿਆਖਿਆ :-(ਸੰਸਾਰ) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲਾ ਹੈਂ ਤੇ ਬੇੜੀ ਹੈਂ ।੧। ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ!ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ।੨।08-04-25, ਅੰਗ:-520

RELATED ARTICLES

Most Popular

Recent Comments