ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥ ੧ ॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਵਿਆਖਿਆ :-ਹੇ ਨਾਨਕ ! ਇਉਂ ਆਖ, ਕਿ ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧। ਵਿਕਾਰਾਂ ਵਿਚ ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ ) ਜਿਸ ਦੇ ਮੱਥੇ ਤੇ ਭਾਗ ( ਲਿਖੇ ) ਹਨ । ੨ ।14-04-25, ਅੰਗ:-518