ਪਟਿਆਲ਼ਾ, ਬਿਊਰੋ ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਡਾਕਟਰ ਭੀਮ ਰਾਓ ਅੰਬੇਡਕਰ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸਤਰੀ ਜਾਣਕਾਰੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਰਾਹੀਂ ਕੀਤੀ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰੱਖੇ ਸੂਬਾ ਪੱਧਰੀ ਸਮਾਗਮ ‘ਚ ਸ਼ਿਰਕਤ ਕੀਤੀ।
ਬਾਬਾ ਸਾਹਿਬ ਜੀ ਨੂੰ ਯਾਦ ਕੀਤਾ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਨਾਲ ਹੀ ਵੱਡੀ ਗਿਣਤੀ ‘ਚ ਪਹੁੰਚੇ SC ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਆਸ਼ੀਰਵਾਦ ਯੋਜਨਾ ਤਹਿਤ ਕਰੀਬ 730.44 ਕਰੋੜ ਰੁਪਏ ਦੀ ਰਾਸ਼ੀ ਵੰਡੀ। ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਸੀਂ ਲਗਾਤਾਰ ਯਤਨ ਕਰ ਰਹੇ ਹਾਂ। ਸਾਡੀ ਸਰਕਾਰ ਸਮਾਜ ਦੇ ਦਬੇ-ਕੁਚਲੇ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਅਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।


