ਧਨਾਸਰੀ ਮਹਲਾ ੫ ॥ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥
ਵਿਆਖਿਆ :- ਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ ।੧। ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ।ਰਹਾਉ।18-04-25, ਅੰਗ:-677