ਪੰਜਾਬ ਵਿੱਚ ਝੋਨੇ ਦੀ ਲਵਾਈ 1 ਜੂਨ ਤੋਂ ਹੋਵੇਗੀ ਜਦ ਕਿ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋ ਜਾਵੇਗੀ ਇਸ ਦੇ ਲਈ ਸਰਕਾਰ ਵੱਲੋਂ ਪੱਤਰ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ ਜ਼ਿਲ੍ਹਿਆਂ ਵਿਚ ਲਵਾਈ ਪਹਿਲੀ ਜੂਨ ਤੋਂ ਆਰੰਭ ਹੋਵੇਗੀ। ਇਸੇ ਤਰ੍ਹਾਂ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿਖੇ ਲਵਾਈ ਦਾ ਆਗ਼ਾਜ਼ ਹੋਵੇਗਾ।
ਬ੍ਰੇਕਿੰਗ: ਪੰਜਾਬ ਵਿੱਚ ਝੋਨੇ ਦੀ ਲਵਾਈ 1 ਜੂਨ ਤੋਂ ਹੋਵੇਗੀ, ਸਿੱਧੀ ਬਿਜਾਈ 15 ਮਈ ਤੋਂ
RELATED ARTICLES