ਸੋਰਠਿ ਮਹਲਾ ੩ ਦੁਤੁਕੀ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥
ਵਿਆਖਿਆ:-ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ । ੧। ਹੇ ਭਾਈ! ਅਸੀ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ ( ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ਰਹਾਉ।26-04-25, ਅੰਗ:-638