More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

    ਵਿਆਖਿਆ :-ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।02-05-25, ਅੰਗ:-666

    RELATED ARTICLES

    Most Popular

    Recent Comments