More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥ ੧ ॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥

    ਵਿਆਖਿਆ :-ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ ।੧। ਰਹਾਉ।11-05-25, ਅੰਗ:-813

    RELATED ARTICLES

    Most Popular

    Recent Comments