ਪੰਜਾਬ ਵਿੱਚ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਟੀਮ ਨੇ ਸਵੇਰੇ 8.45 ਵਜੇ ਅਸ਼ੋਕ ਨਗਰ ਸਥਿਤ ਅਰੋੜਾ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਟੀਮ ਪਹੁੰਚੀ, ਵਿਧਾਇਕ ਅਰੋੜਾ ਕਿਤੇ ਜਾ ਰਹੇ ਸਨ। ਰਸਤੇ ਵਿੱਚ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਬ੍ਰੇਕਿੰਗ : ਜਲੰਧਰ ਤੋਂ ਆਪ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
RELATED ARTICLES