ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥ ੧ ॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ਵਿਆਖਿਆ :-ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ) ; (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। ਹੇ ਭਾਈ! ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧। ਰਹਾਉ।07-06-2025, ਅੰਗ:-719
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ
RELATED ARTICLES