ਮੁੱਖ ਮੰਤਰੀ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਛੇਵੇਂ ਪਾਤਸ਼ਾਹ ਜੀ ਨੇ ਵਕਤ ਦੀ ਹਕੂਮਤ ਖ਼ਿਲਾਫ਼ ਚਾਰ ਯੁੱਧ ਲੜੇ ਅਤੇ ਜਿੱਤ ਪ੍ਰਾਪਤ ਕੀਤੀ। ਉਸ ਸਮੇਂ ਲੋਕਾਂ ਦੇ ਮਨਾਂ ਵਿੱਚ ਧਾਰਨਾ ਬਣੀ ਹੋਈ ਸੀ ਕਿ ਇਸ ਜ਼ਾਲਮ ਮੁਗਲ ਹਕੂਮਤ ਨੂੰ ਕੋਈ ਹਰਾ ਨਹੀਂ ਸਕਦਾ, ਪਰ ਆਪ ਜੀ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜ਼ੁਲਮ ਦੇ ਖ਼ਿਲਾਫ਼ ਲੜਨ ਦਾ ਉਪਦੇਸ਼ ਦਿੱਤਾ।
ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES