More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਗੂਜਰੀ ਮਹਲਾ ੫ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥ ੧ ॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ॥

    ਵਿਆਖਿਆ :-ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ। ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ। ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ। (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) । ੧। ਰਹਾਉ।28-06-25, ਅੰਗ:-495

    RELATED ARTICLES

    Most Popular

    Recent Comments