Kisan ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕੋਆਰਡੀਨੇਟਰ ਸਰਵਨ ਪੰਧੇਰ ਨੇ ਦੱਸਿਆ ਕਿ ਖਨੌਰੀ ਸਰਹੱਦ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਬਠਿੰਡਾ, ਪੰਜਾਬ ਦਾ ਵਸਨੀਕ ਸੀ। ਉਸ ਤੋਂ ਇਲਾਵਾ 12 ਹੋਰ ਕਿਸਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੂਜੇ ਪਾਸੇ ਟੋਹਾਣਾ ਬਾਰਡਰ ‘ਤੇ ਤਾਇਨਾਤ ਐਸਆਈ ਵਿਜੇ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਕਿਸਾਨ ਅੰਦੋਲਨ ਖਨੌਰੀ ਸਰਹੱਦ ਤੇ ਇੱਕ ਕਿਸਾਨ ਦੀ ਮੌਤ
RELATED ARTICLES