ਹਾਈਕੋਰਟ ਨੇ ਕਿਸਾਨ ਅੰਦੋਲਨ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਹਾਈ ਕੋਰਟ ਦੀ ਨਹੀਂ। ਹਰਿਆਣਾ ਸਰਕਾਰ ਨੇ ਹਾਈਕੋਰਟ ਨੂੰ ਪੰਜਾਬ ਸਰਕਾਰ ਖਿਲਾਫ ਕਾਰਵਾਈ ਕਰਨ ਲਈ ਕਿਹਾ ਸੀ।
ਹਰਿਆਣਾ ਸਰਕਾਰ ਨੇ ਕਿਹਾ ਕਿ ਕਿਸਾਨ ਸੋਧੇ ਹੋਏ ਟਰੈਕਟਰ-ਟਰਾਲੀਆਂ ਨਾਲ ਸ਼ੰਭੂ ਸਰਹੱਦ ‘ਤੇ ਮੌਜੂਦ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।