ਅੱਜ ਪੰਜਾਬ ਸਰਕਾਰ ਦੀ ਅਹਿਮ ਕੈਬਨਟ ਮੀਟਿੰਗ ਹੋਈ । ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈਲਥ ਕਾਰਡ ਸਕੀਮ ਲੋਕਾਂ ਲਈ ਬੇਹਦ ਲਾਹੇਵੰਦ ਸਾਬਿਤ ਹੋਵੇਗੀ। ਜਿਸ ਦੇ ਨਾਲ ਲੋਕਾਂ ਨੂੰ 10 ਲੱਖ ਤੱਕ ਦਾ ਮੁਫਤ ਇਲਾਜ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹੀ ਸਕੀਮ ਵਿਕਸਿਤ ਦੇਸ਼ਾਂ ਵਿੱਚ ਵੀ ਨਹੀਂ ਹੈ ਪਰ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਦੇ ਲਈ ਇਹ ਸਕੀਮ ਸ਼ੁਰੂ ਕੀਤੀ ਹੈ।
“ਬਿਨਾਂ ਕਿਸੇ ਸ਼ਰਤਾਂ ਦੇ ਸਬ ਲਈ ਮੁਫ਼ਤ ਇਲਾਜ ਦੀ ਸਕੀਮ ਸਿਰਫ਼ ਪੰਜਾਬ ਸਰਕਾਰ ਨੇ ਕੀਤੀ ਲਾਗੂ” : CM ਮਾਨ
RELATED ARTICLES