ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥ ੧ ॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥
ਵਿਆਖਿਆ :-ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ।੧। ਹੇ ਮਿਹਰਬਾਨ ਪ੍ਰਭੂ ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ।11-07-25, ਅੰਗ:-721