More
    HomePunjabi Newsਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ’ਤੇ ਸੀਬੀਆਈ ਦਾ ਛਾਪਾ

    ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਦਿੱਲੀ ਸਥਿਤ ਘਰ ’ਤੇ ਸੀਬੀਆਈ ਦਾ ਛਾਪਾ

    ਕਿਸਾਨ ਦਾ ਪੁੱਤਰ ਹਾਂ, ਇਨ੍ਹਾਂ ਛਾਪਿਆਂ ਤੋਂ ਨਹੀਂ ਡਰਦਾ : ਸਤਿਆਪਾਲ ਮਲਿਕ

    ਨਵੀਂ ਦਿੱਲੀ/ਬਿਊਰੋ ਨਿਊਜ਼  : ਸੀਬੀਆਈ ਨੇ ਅੱਜ 22 ਫਰਵਰੀ ਦਿਨ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਨਵੀਂ ਦਿੱਲੀ ਸਥਿਤ ਘਰ ਵਿਚ ਛਾਪਾ ਮਾਰਿਆ ਹੈ। ਸੀਬੀਆਈ ਨੇ ਹਾਈਡਰੋ ਪਾਵਰ ਪ੍ਰੋਜੈਕਟ ਵਿੱਚ ਹੋਏ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਹੈ। ਇਸੇ ਦੌਰਾਨ ਜਾਂਚ ਏਜੰਸੀ ਨੇ 30 ਤੋਂ ਵੱਧ ਹੋਰ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਹੈ।

    ਦੱਸਣਯੋਗ ਹੈ ਕਿ ਸੱਤਿਆਪਾਲ ਮਲਿਕ 23 ਅਗਸਤ 2018 ਤੋਂ 30 ਅਕਤੂਬਰ 2019 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਰਹੇ ਹਨ। ਸੱਤਿਆਪਾਲ ਮਲਿਕ ਨੇ ਦਾਅਵਾ ਕੀਤਾ ਸੀ ਕਿ ਹਾਈਡਰੋ ਪਾਵਰ ਪ੍ਰੋਜੈਕਟ ਦੀਆਂ ਦੋ ਫਾਈਲਾਂ ਕਲੀਅਰ ਕਰਨ ਲਈ ਉਨ੍ਹਾਂ ਨੂੰ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਪ੍ਰੋਜੈਕਟ ਵਿੱਚ ਭਿ੍ਰਸ਼ਟਾਚਾਰ ਦਾ ਮੁੱਦਾ ਸਤਿਆਪਾਲ ਮਲਿਕ ਨੇ ਹੀ ਚੁੱਕਿਆ ਸੀ।

    ਸੀਬੀਆਈ ਦੇ ਇਨ੍ਹਾਂ ਛਾਪਿਆਂ ਤੋਂ ਬਾਅਦ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਉਹ ਹਸਪਤਾਲ ਵਿਚ ਹਨ। ਇਸਦੇ ਬਾਵਜੂਦ ਤਾਨਾਸ਼ਾਹਾਂ ਵਲੋਂ ਉਨ੍ਹਾਂ ਦੇ ਮਕਾਨ ’ਤੇ ਏਜੰਸੀਆਂ ਦੇ ਛਾਪੇ ਮਰਵਾਏ ਜਾ ਰਹੇ ਹਨ। ਸੱਤਿਆਪਾਲ ਮਲਿਕ ਨੇ ਕਿਹਾ ਕਿ ਮੈਂ ਕਿਸਾਨ ਦਾ ਪੁੱਤਰ ਹਾਂ ਅਤੇ ਸੀਬੀਆਈ ਦੇ ਅਜਿਹੇ ਛਾਪਿਆਂ ਤੋਂ ਘਬਰਾਉਂਦਾ ਨਹੀਂ ਹਾਂ ਅਤੇ ਮੈਂ ਕਿਸਾਨਾਂ ਦੇ ਨਾਲ ਹਾਂ। 

    RELATED ARTICLES

    Most Popular

    Recent Comments