More
    HomePunjabi Newsਕਿਸਾਨ ਅੰਦੋਲਨ ’ਚ ਡਟੇ ਕਿਸਾਨਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ

    ਕਿਸਾਨ ਅੰਦੋਲਨ ’ਚ ਡਟੇ ਕਿਸਾਨਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ

    ਸੜਕ ਸੁਰੱਖਿਆ ਫੋਰਸ ਅਤੇ ਐਂਬੂਲੈਂਸਾਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਤਾਇਨਾਤ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਸਰਕਾਰ ਵੀ ਡਟ ਕੇ ਕਿਸਾਨਾਂ ਦੀ ਹਮਾਇਤ ਵਿਚ ਖੜ੍ਹ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਖਨੌਰੀ ਬਾਰਡਰ ’ਤੇ ਹੋਈ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ’ਤੇ ਐਫਆਈਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨ ਕਿਸਾਨ ਦੀ ਮੌਤ ਨੂੰ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਮਨਮਰਜੀ ਦਾ ਨਤੀਜਾ ਦੱਸਿਆ।

    ਮਿ੍ਰਤਕ ਕਿਸਾਨ ਆਪਣੇ ਲੋਕਤੰਤਰਿਕ ਅਧਿਕਾਰਾਂ ਦਾ ਪ੍ਰਗਟਾਵਾ ਕਰਨ ਲਈ ਖਨੌਰੀ ਬਾਰਡਰ ’ਤੇ ਪਹੁੰਚਿਆ ਸੀ ਪ੍ਰੰਤੂ ਹਰਿਆਣਾ ਸਰਕਾਰ ਵੱਲੋਂ ਜਦੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲਿਆਂ ਦੇ ਨਾਲ-ਨਾਲ ਜਦੋਂ ਰਬੜ ਦੀਆਂ ਗੋਲੀਆਂ ਚਲਾਈਆਂ ਤਾਂ ਇਸੇ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੜਕ ਸੁਰੱਖਿਆ ਫੋਰਸ ਦੇ ਵਾਹਨ ਅਤੇ ਐਂਬੂਲੈਂਸਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਤਾਇਨਾਤ ਕਰ ਦਿੱਤੇ ਗਏ ਹਨ, ਤਾਂ ਜੋ ਜ਼ਰੂਰਤ ਪੈਣ ’ਤੇ ਜ਼ਖਮੀਆਂ ਨੂੰ ਤੁਰੰਤ ਨੇੜੇ ਹਸਪਤਾਲਾਂ ਵਿਚ ਪਹੁੰਚਾਇਆ ਜਾ ਸਕੇ।

    RELATED ARTICLES

    Most Popular

    Recent Comments