ਮੁੱਖ ਮੰਤਰੀ ਭਗਵੰਤ ਮਾਨ ਅੱਜ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਪਹੁੰਚੇ ਹਨ। ਦੱਸ ਦਈਏ ਕਿ ਬੀਤੇ ਦਿਨੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਬਾਰ ਬਾਰ ਮਿਲ ਰਹੀਆਂ ਸਨ ਜਿਸਦੇ ਚਲਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
RELATED ARTICLES