ਸੋਰਠਿ ਮ: ੧ ਚਉਤੁਕੇ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧ ॥
ਵਿਆਖਿਆ:- ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ ਸਭ ਕੁਝ ਛੱਡ ਦਿੱਤਾ, ਇਕ ਪਲਕ ਵਿਚ ਸਭਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ। ਇਸ ਮਨੁੱਖਾ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ।੧।29-07-25, ਅੰਗ:-596