ਸੋਮਵਾਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਤਰਨਤਾਰਨ ਵਿੱਚ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸਜ਼ਾ ਸੁਣਾਈ। ਅਦਾਲਤ ਨੇ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ, ਡੀਐਸਪੀ ਦਵਿੰਦਰ ਸਿੰਘ, ਇੰਸਪੈਕਟਰ ਸੂਬਾ ਸਿੰਘ, ਏਐਸਆਈ ਗੁਲਬਰਗ ਸਿੰਘ ਅਤੇ ਏਐਸਆਈ ਰਘਬੀਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਸਾਰਿਆਂ ‘ਤੇ 7 ਲੋਕਾਂ ਦੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 302 ਅਤੇ 120-ਬੀ ਤਹਿਤ ਮੁਕੱਦਮਾ ਚਲਾਇਆ ਗਿਆ ਸੀ।
ਬ੍ਰੇਕਿੰਗ : 1993 ਫ਼ਰਜੀ ਐਨਕਾਉਂਟਰ ਮਾਮਲੇ ਵਿੱਚ ਦੋਸ਼ੀਆਂ ਨੂੰ ਸੁਣਾਈ ਗਈ ਸਜ਼ਾ
RELATED ARTICLES