ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਲੁਧਿਆਣਾ ਦੀ ਮਹਿਲਾ ਜੇਲ੍ਹ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮਹਿਲਾ ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਜੇਲ੍ਹ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਰਾਜਪਾਲ ਨੇ ਜੇਲ੍ਹ ਦੇ ਖਾਣੇ, ਇਲਾਜ, ਕਾਨੂੰਨੀ ਸਹਾਇਤਾ ਕਲੀਨਿਕ, ਪੀਸੀਓ, ਲਾਇਬ੍ਰੇਰੀ, ਬੈਰਕਾਂ, ਫੈਕਟਰੀ ਅਤੇ ਹੁਨਰ ਵਿਕਾਸ ਕੇਂਦਰਾਂ ਦਾ ਜਾਇਜ਼ਾ ਲਿਆ।
ਬ੍ਰੇਕਿੰਗ : ਪੰਜਾਬ ਦੇ ਰਾਜਪਾਲ ਨੇ ਲੁਧਿਆਣਾ ਦੀ ਮਹਿਲਾ ਜੇਲ੍ਹ ਦਾ ਦੌਰਾ ਕੀਤਾ
RELATED ARTICLES