ਜਲੰਧਰ, ਕਪੂਰਥਲਾ ਅਤੇ ਫਗਵਾੜਾ ਵਿੱਚ ਦੇਰ ਰਾਤ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਦੇ ਅਲਰਟ ਕਾਰਨ 1 ਸਤੰਬਰ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ਹਿਰ ਦੇ ਕੁਝ ਇਲਾਕੇ ਅੱਜ ਪਾਣੀ ਵਿੱਚ ਡੁੱਬੇ ਹੋਏ ਹਨ, ਜੋ ਪਹਿਲਾਂ ਕਦੇ ਵੀ ਪਾਣੀ ਵਿੱਚ ਨਹੀਂ ਡੁੱਬੇ ਸਨ। ਜਲੰਧਰ ਦੇ ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਸੁਨੇਹਾ ਜਾਰੀ ਕਰਦਿਆਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਲਰਟ ‘ਤੇ ਹਨ।
ਬ੍ਰੇਕਿੰਗ : ਜਲੰਧਰ ਦੇ ਕੁਝ ਇਲਾਕੇ ਪਾਣੀ ਵਿੱਚ ਡੁੱਬੇ, ਡੀਸੀ ਦਾ ਸੁਨੇਹਾ ਘਬਰਾਉਣ ਦੀ ਲੋੜ ਨਹੀਂ
RELATED ARTICLES