ਪੰਜਾਬ ‘ਚ ਹੜ੍ਹ ਦੀ ਗੰਭੀਰ ਸਥਿਤੀ ਅਤੇ ਲੋਕਾਂ ਦੀ ਦੁਰਦਸ਼ਾ ਦੇਖ ਕੇ ਮੁੱਖ ਮੰਤਰੀ ਮਾਨ ਦੀਆਂ ਅੱਖਾਂ ਵਿੱਚ ਹੰਝੂ ਆ ਗਏ। ਇੱਕ ਹੜ੍ਹ ਪ੍ਰਭਾਵਿਤ ਔਰਤ ਨੇ ਆਪਣਾ ਦੁੱਖ ਬਿਆਨ ਕਰਦਿਆਂ ਕਿਹਾ ਕਿ ਸਭ ਕੁਝ ਵਹਿ ਜਾਵੇਗਾ ਅਤੇ ਸਾਡਾ ਕੁਝ ਵੀ ਨਹੀਂ ਬਚੇਗਾ। ਇਸ ‘ਤੇ ਮੁੱਖ ਮੰਤਰੀ ਭਾਵੁਕ ਹੋ ਗਏ ਅਤੇ ਕਿਹਾ ਕਿ ਸਭ ਕੁਝ ਠੀਕ ਹੋ ਜਾਵੇਗਾ, ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਸਭ ਕੁਝ ਮੇਰੇ ‘ਤੇ ਛੱਡ ਦਿਓ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਨਾ ਸਿਰਫ਼ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਸਗੋਂ ਹੜ੍ਹ ਪ੍ਰਬੰਧਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਵੀ ਕਰ ਰਹੇ ਹਨ।
ਬ੍ਰੇਕਿੰਗ : ਹੜ੍ਹ ਪ੍ਰਭਾਵਿਤ ਇਲਾਕੇ ਦਾ ਦੋਰਾ ਕਰਨ ਗਏ ਮੁੱਖ ਮੰਤਰੀ ਮਾਨ ਹੋਏ ਭਾਵੁਕ
RELATED ARTICLES