ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਇੱਥੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਯਾਦਗਾਰ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ।
ਉਨ੍ਹਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਮਹਿਸੂਸ ਕਰ ਰਹੇ ਹਨ ਕਿ ਇਹ ਸੇਵਾ ਉਨ੍ਹਾਂ ਨੂੰ ਮਿਲੀ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਇੱਕ ਵੱਡਾ ਸੈਰ ਸਪਾਟਾ ਸਥਾਨ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਨਾਉਣ ਦਾ ਵੀ ਐਲਾਨ ਕੀਤਾ।