ਖਨੌਰੀ ਬਾਰਡਰ ਉਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਤੇ ਕੀਤੀ ਕਾਰਵਾਈ ਖਿਲਾਫ ਭਾਜਪਾ ਆਗੂਆਂ ਦੇ ਬਿਆਨ ਸਾਹਮਣੇ ਆਉਣ ਲਗ ਪਏ ਹਨ । ਹੁਣ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਹਰਿਆਣਾ ਪੁਲਿਸ ਵੱਲੋਂ ਸਾਡੇ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ‘ਤੇ ਕੀਤੇ ਤਸ਼ੱਦਦ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ ਪੁਲਿਸ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ, ਜੋ ਇੱਕ ਨਿਹੱਥੇ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਣ ਦੇ ਦੋਸ਼ੀ ਹਨ। ਇਹ ਨੌਜਵਾਨ ਸਿਰਫ ਲੋਕਾਂ ਨੂੰ ਲੰਗਰ ਵਰਤਾ ਰਿਹਾ ਸੀ।’’
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲਿਸ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਕੀਤੀ ਨਿੰਦਾ
RELATED ARTICLES