ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ, “ਅਸੀਂ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਪ੍ਰੋਗਰਾਮ ਅਨੁਸਾਰ 18 ਤੋਂ 25 ਨਵੰਬਰ ਦੇ ਵਿਚਕਾਰ ਕੋਈ ਵੀ ਤਾਰੀਖ ਚੁਣਨ ਲਈ ਕਿਹਾ ਹੈ। ਉਹ ਜੋ ਵੀ ਤਾਰੀਖ਼ ਤੈਅ ਕਰਨਗੇ, ਪੰਜਾਬ ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ।”
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨੂੰ ਦਿੱਤਾ ਸ਼ਹੀਦੀ ਦਿਵਸ ਲਈ ਸੱਦਾ
RELATED ARTICLES


