ਤਰਨ ਤਾਰਨ ਬਿਊਰੋ ਨਿਊਜ਼ : ਜਿਮਨੀ ਚੋਣ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਤਰਨ ਤਰਨ ਵਾਸੀਆਂ ਨੂੰ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ ਹਨ ਉਹਨਾਂ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਵਿਧਾਨ ਸਭਾ ਤਰਨਤਾਰਨ ਦੀ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਪਸੰਦ ਹੈ।
ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ‘ਚ ਪਾਰਟੀ ਜਿੱਤ ਦੇ ਝੰਡੇ ਗੱਡ ਰਹੀ ਹੈ। ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਭਰੋਸਾ ਜਿਤਾਇਆ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਮਿਹਨਤ ਕਰਨ ਵਾਲੇ ਵਲੰਟੀਅਰ ਸਾਹਿਬਾਨਾਂ ਅਤੇ ਸਮੁੱਚੀ ਲੀਡਰਸ਼ਿਪ ਦੀ ਜਿੱਤ ਹੈ। ਚੋਣ ਦੌਰਾਨ ਤਰਨਤਾਰਨ ਵਾਸੀਆਂ ਨਾਲ ਕੀਤਾ ਹਰ ਇੱਕ ਵਾਅਦਾ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ।ਤਰਨਤਾਰਨ ਦੇ ਵਾਸੀਆਂ ਨੂੰ ਇਸ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ।


